ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5.775 ਕਿਲੋ ਹੈਰੋਇਨ ਤੇ 1.33 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ

ਨਿਊਜ਼ ਪੰਜਾਬ

17 ਜੂਨ 2026

ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਅਨੁਸਾਰ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 5.775 ਕਿਲੋ ਹੈਰੋਇਨ, 1,33,640 ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲੀਆਂ, 39 ਕਾਰਤੂਸ ਅਤੇ 36,600 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਥਾਣਾ ਆਰਿਫ ਕੇ ਅਤੇ ਥਾਣਾ ਮਮਦੋਟ, ਫ਼ਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਰਾਜ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਕਾਇਮ ਹੈ।