ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ -ਅਧਿਕਾਰੀਆਂ ਨੂੰ ਆਗਾਮੀ ਮੌਨਸੂਨ ਸੀਜ਼ਨ ਲਈ ਤਿਆਰ ਰਹਿਣ ਦੀ ਅਪੀਲ

ਨਿਊਜ਼ ਪੰਜਾਬ
ਲੁਧਿਆਣਾ, 19 ਜੂਨ-ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਦੱਸਣਯੋਗ ਹੈ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ•ਾ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਅਤੇ ਤਹਿਸੀਲ ਪੱਧਰ ‘ਤੇ ਵੀ ਅਜਿਹੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨਗਰ ਨਿਗਮ ਲੁਧਿਆਣਾ, ਸਿੰਚਾਈ ਵਿਭਾਗ, ਡਰੇਨੇਜ਼ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਵੇਰਵਾ ਲਿਆ। ਫੈਸਲਾ ਕੀਤਾ ਗਿਆ ਕਿ ਹੜ• ਰੋਕਥਾਮ ਪ੍ਰਬੰਧਾਂ ਵਿੱਚ ਆਪਸੀ ਤਾਲਮੇਲ ਬਣਾਉਣ ਅਤੇ ਸਮੁੱਚੀਆਂ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਲਈ ਇੱਕ ‘ਵਟਸਐਪ ਗਰੁੱਪ’ ਬਣਾਇਆ ਜਾਵੇਗਾ। ਉਨ•ਾਂ ਕਿਹਾ ਕਿ ਹੜ• ਰੋਕਥਾਮ ਪ੍ਰਬੰਧਾਂ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਨਿਪਟਣ ਮੌਕੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਦਿਖਾਈ ਗਈ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀ ਸ਼ਰਮਾ ਨੇ ਕਿਹਾ ਕਿ ਆਗਾਮੀ ਮੌਨਸੂਨ ਸੀਜ਼ਨ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ•ਾ ਪ੍ਰਸਾਸ਼ਨ ਨੂੰ ਪੂਰੀ ਤਰ•ਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਅਧਿਕਾਰੀਆਂ ਨੂੰ ਪੁੱਛਣ ‘ਤੇ ਪਤਾ ਲੱਗਾ ਕਿ ਸਾਰੇ ਵਿਭਾਗਾਂ ਨੇ ਆਪਣੇ-ਆਪਣੇ ਪੱਧਰ ‘ਤੇ ਪ੍ਰਬੰਧ ਮੁਕੰਮਲ ਕਰਨੇ ਸ਼ੁਰੂ ਕੀਤੇ ਹੋਏ ਹਨ। ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਹੋਰ ਬੇਹਤਰ ਬਣਾਉਣ ਅਤੇ ਸਮੁੱਚੇ ਪ੍ਰਬੰਧਾਂ ਦੀ ਨਜ਼ਰਸਾਨੀ ਲਈ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ ਤਾਂ ਜੋ ਸਾਰੇ ਅਧਿਕਾਰੀ ਇਸ ਵਿੱਚ ਆਪਣੀ ਸਮੇਂ-ਸਮੇਂ ‘ਤੇ ਰਿਪੋਰਟ ਪਾ ਸਕਣ। ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਆਪਸੀ ਸੰਪਰਕ ਨੰਬਰ ਸਾਂਝੇ ਕਰ ਲੈਣ।
ਉਨ•ਾਂ ਸਮੂਹ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਇੱਕ-ਇੱਕ ਵਾਹਨ ਵਿੱਚ ਵਾਇਰਲੈੱਸ ਪਬਲਿਕ ਐੱਡਰੈੱਸ ਸਿਸਟਮ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਹੰਗਾਮੀ ਸਥਿਤੀ ਮੌਕੇ ਲੋਕਾਂ ਤੱਕ ਸਪੀਕਰ ਰਾਹੀਂ ਸੁਨੇਹਾ ਪਹੁੰਚਾਇਆ ਜਾ ਸਕੇ। ਉਨ•ਾਂ ਐੱਨ. ਡੀ. ਆਰ. ਐੱਫ. ਅਤੇ ਭਾਰਤੀ ਫੌਜ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਸਿਵਲ ਅਧਿਕਾਰੀਆਂ ਨੂੰ ਨਾਲ ਲੈ ਕੇ ਸੰਵੇਦਨਸ਼ੀਲ ਇਲਾਕਿਆਂ ਦਾ ਪਹਿਲਾਂ ਹੀ ਦੌਰਾ ਕਰ ਲੈਣ ਤਾਂ ਜੋ ਲੋੜ ਪੈਣ ‘ਤੇ ਕਾਰਵਾਈ ਕਰਨ ਵਿੱਚ ਕਿਸੇ ਵੀ ਤਰ•ਾਂ ਦੀ ਦੁਬਿਧਾ ਨਾ ਰਹੇ।
ਹਰ ਤਰ•ਾਂ ਦੀ ਸਥਿਤੀ ‘ਤੇ ਕਾਬੂ ਪਾਉਣ ਲਈ ਕੁਝ ਹਦਾਇਤਾਂ ਜਾਰੀ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਗਲੇ ਹੁਕਮਾਂ ਤੱਕ ਬਿਨ•ਾਂ ਉਨ•ਾਂ ਦੀ ਪੂਰਵ ਪ੍ਰਵਾਨਗੀ ਤੋਂ ਹੈਡ ਕੁਆਰਟਰ (ਸਟੇਸ਼ਨ) ਨਹੀਂ ਛੱਡਣਗੇ ਅਤੇ ਇਸ ਦੇ ਨਾਲ ਨਾਲ ਆਪਣਾ ਮੋਬਾਇਲ ਫੋਨ ਵੀ 24 ਘੰਟੇ ਖੁੱਲ•ਾ ਰੱਖਣਗੇ। ਸਾਰੇ ਉਪ ਮੰਡਲ ਮੈਜਿਸਟਰੇਟ/ਤਹਿਸੀਲਦਾਰ/ਡੀ.ਆਰ.ਓ. ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਤਹਿਸੀਲ ਹੈੱਡ ਕੁਆਰਟਰਾਂ ਵਿੱਚ ਸਥਾਪਤ ਫਲੱਡ ਕੰਟਰੋਲ ਰੂਮ ਸਹੀ ਕੰਮ ਕਰਦੇ ਹੋਣ। ਇਸ ਤੋਂ ਇਲਾਵਾ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਕੰਟਰੋਲ ਰੂਮ ਦੇ ਨੰਬਰ ਚਾਲੂ ਹੋਣ ਅਤੇ ਜਿਹਨਾਂ ਕਰਮਚਾਰੀਆਂ ਦੀ ਡਿਊਟੀ ਲੱਗੀ ਹੈ ਉਹ ਸਮੇਂ ਸਿਰ ਹਾਜ਼ਰ ਹੋ ਕੇ ਪੂਰੀ ਡਿਊਟੀ ਦੇਣ।
ਕਾਰਜਕਾਰੀ ਇੰਜੀਨੀਅਰ, ਡਰੇਨਜ, ਲੁਧਿਆਣਾ ਨੂੰ ਹਦਾਇਤ ਕੀਤੀ ਗਈ ਕਿ ਉਹ ਫਲੱਡ ਇੰਸਪੈਕਸਨ ਦੌਰਾਨ ਚੈੱਕ ਕੀਤੇ ਜਾਂਦੇ ਸਾਰੇ ਪੁਆਇੰਟਸ ਦਾ ਵਿਸ਼ੇਸ਼ ਤੌਰ ‘ਤੇ ਖਿਆਲ ਰੱਖਣਗੇ ਅਤੇ ਫਲੱਡ ਦੇਖਦੇ ਹੋਏ ਕੋਈ ਵੀ ਤੁਰੰਤ ਐਕਸ਼ਨ ਦੀ ਲੋੜ ਹੋਵੇ, ਉਹ ਲਿਆ ਜਾਵੇ। ਇਸ ਤੋਂ ਇਲਾਵਾ ਸੰਵੇਦਨਸ਼ੀਲ ਪੁਆਇੰਟਸ ਚੈੱਕ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਸਤਲੁੱਜ ਦਰਿਆ ਉੱਪਰ 24 ਘੰਟੇ ਨਜ਼ਰ ਰੱਖੀ ਜਾਵੇਗੀ ਅਤੇ ਸਮੇਂ-ਸਮੇਂ ‘ਤੇ ਸੂਚਨਾ ਦੇਣ ਦੀ ਹਦਾਇਤ ਕੀਤੀ ਗਈ।
ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ/ਤਹਿਸੀਲਦਾਰ/ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਪੈਂਦੇ ਸਾਰੇ ਪੁਆਇੰਟਸ ਦਾ ਵੀ ਦੌਰਾ ਕਰਨਗੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਦੇਣਗੇ।
ਉਨ•ਾਂ ਕਿਹਾ ਕਿ ਸਿੰਚਾਈ ਵਿਭਾਗ ਇਸ ਗੱਲ ਯਕੀਨੀ ਬਣਾਵੇਗਾ ਕਿ ਖਾਲ•ਾਂ ਦੀ ਸਫਾਈ ਹੋਣੀ ਚਾਹੀਦੀ ਹੈ ਤਾਂ ਕਿ ਫਲੱਡ ਦੌਰਾਨ ਫਸਲਾਂ ਨੂੰ ਕੋਈ ਨੁਕਸਾਨ ਨਾ ਹੋਵੇ। ਕਮਿਸ਼ਨਰ ਨਗਰ ਨਿਗਮ, ਕਾਰਜ ਸਾਧਕ ਅਫ਼ਸਰਾਂ ਅਤੇ ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਜਿਥੇ ਭਾਰੀ ਬਾਰਿਸ਼ ਦੀ ਸੂਰਤ ਵਿੱਚ ਉਹ ਨੀਵੇਂ ਇਲਾਕੇ ਜਿੱਥੇ ਪਾਣੀ ਖੜੇਗਾ, ਉਸ ਨੂੰ ਡਰੇਨ ਆਊਟ ਕਰਨਗੇ। ਸ਼ਹਿਰਾਂ ਆਦਿ ਵਿੱਚ ਕਿਤੇ ਵੀ ਸੀਵਰੇਜ ਦਾ ਖੁੱਲਿ•ਆ ਹੋਇਆ ਮੇਨਹੋਲ ਨਾ ਹੋਵੇ।
ਉਨ•ਾਂ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋੜੀਂਦੀ ਮਸ਼ੀਨਰੀ ਦੀ ਪਹਿਲਾਂ ਤੋਂ ਹੀ ਲਿਸਟ ਤਿਆਰ ਕਰ ਕਰਕੇ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਲਿਆ ਜਾਵੇ। ਉਨ•ਾਂ ਸਮੂਹ ਐਸ.ਡੀ.ਐਮਜ਼/ਤਹਿਸੀਲਦਾਰਾਂ/ਕਮਿਸ਼ਨਰ ਪੁਲਿਸ ਦਫ਼ਤਰ/ਐਸ.ਐਸ.ਪੀਜ਼. ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਕਮਿਉਨੀਕੇਸ਼ਨ ਸਿਸਟਮ ਨੂੰ ਚੱਲਦਾ ਰੱਖਣਾ ਯਕੀਨੀ ਬਨਾਉਣ ਤਾਂ ਕਿ ਲੋੜ ਪੈਣ ‘ਤੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਸਕੇ। ========================================
ਕੈਪਸ਼ਨ
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਆਪਣੇ ਦਫ਼ਤਰ ਵਿਖੇ ਮੀਟਿੰਗ ਕਰਦੇ ਹੋਏ