ਚੰਬਾ ‘ਚ ਦਰਦਨਾਕ ਸੜਕ ਹਾਦਸਾ: 1200 ਫੁੱਟ ਡੂੰਘੀ ਖੱਡ ‘ਚ ਡਿੱਗੀ ਬਲੈਰੋ, 7 ਦੀ ਮੌਤ

ਨਿਊਜ਼ ਪੰਜਾਬ

18 ਜੂਨ,2026

ਹਿਮਾਚਲ ਪ੍ਰਦੇਸ਼ ਦੇ ਚੰਬਾ-ਮਸਰੂੰਡ ਮਾਰਗ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ। ਬੀਤੀ ਰਾਤ ਮੁੰਡਨ ਸਮਾਗਮ ਤੋਂ ਵਾਪਸ ਘਰ ਪਰਤ ਰਹੀ ਇੱਕ ਬਲੈਰੋ ਗੱਡੀ ਬੇਕਾਬੂ ਹੋ ਕੇ ਕਰੀਬ 1200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਗੱਡੀ ਵਿੱਚ ਸਵਾਰ ਸਾਰੇ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕੋ ਪਰਿਵਾਰ ਦੇ 6 ਮੈਂਬਰ ਅਤੇ ਡਰਾਈਵਰ ਸ਼ਾਮਲ ਹਨ। ਸਵੇਰੇ ਸੂਚਨਾ ਮਿਲਣ ‘ਤੇ ਪੁਲਿਸ ਅਤੇ ਰਾਹਤ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਖੇਤਰ ਵਿੱਚ ਗਮ ਦਾ ਮਾਹੌਲ ਹੈ, ਜਦਕਿ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।