ਨਿਊਜ਼ ਪੰਜਾਬ
18 ਜੂਨ 2026
ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬਾਹਰੀ ਰਾਜਾਂ ਦੇ ਵਾਹਨਾਂ ‘ਤੇ ਲਗਾਈ ਗਈ ਐਂਟਰੀ ਫੀਸ ਨੂੰ ਲੈ ਕੇ ਵਿਵਾਦ ਇੱਕ ਵਾਰ ਫਿਰ ਗਰਮਾ ਗਿਆ ਹੈ। ਨਿਹੰਗ ਸਿੰਘ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ਤੋਂ ਮੁੜ ਪ੍ਰਤੀਕਾਤਮਕ ‘ਖਾਲਸਾ ਟੈਕਸ’ ਵਸੂਲਿਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਹਿਮਾਚਲ ਸਰਕਾਰ ਐਂਟਰੀ ਟੈਕਸ ਦਾ ਫੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਇਹ ਵਿਰੋਧ ਜਾਰੀ ਰਹੇਗਾ। ਨਿਹੰਗ ਸਿੰਘਾਂ ਨੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹਵਾਲਾ ਦਿੰਦਿਆਂ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨੀ ਤੌਰ ‘ਤੇ ਟੈਕਸ ਜਾਂ ਫੀਸ ਇਕੱਠੀ ਕਰਨ ਦਾ ਅਧਿਕਾਰ ਸਿਰਫ਼ ਸਰਕਾਰੀ ਸੰਸਥਾਵਾਂ ਕੋਲ ਹੈ ਅਤੇ ਕਿਸੇ ਵੀ ਗੈਰ-ਕਾਨੂੰਨੀ ਵਸੂਲੀ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ। 21 ਜੂਨ ਤੋਂ ਬਾਅਦ ਸਥਿਤੀ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
