ਨਿਊਜ਼ ਪੰਜਾਬ
20 ਜੂਨ 2026
ਅੰਮ੍ਰਿਤਸਰ ਵਿਖੇ ਅੱਜ ਦੁਪਹਿਰ 12 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਇਕੱਤਰਤਾ 72 ਘੰਟਿਆਂ ਦੇ ਨੋਟਿਸ ‘ਤੇ ਬੁਲਾਈ ਗਈ ਹੈ ਅਤੇ ਇਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Harjinder Singh Dhami ਕਰਨਗੇ, ਜੋ ਹਾਲ ਹੀ ਵਿੱਚ ਅਮਰੀਕਾ ਦੌਰੇ ਤੋਂ ਵਾਪਸ ਆਏ ਹਨ। ਜਾਣਕਾਰੀ ਅਨੁਸਾਰ ਬੈਠਕ ਦੌਰਾਨ ਬੇਅਦਬੀ ਐਕਟ, ਮੁੱਖ ਮੰਤਰੀ Bhagwant Mann ਨਾਲ ਸੰਬੰਧਿਤ ਵਾਇਰਲ ਵੀਡੀਓ ਮਾਮਲੇ ‘ਤੇ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਆਦੇਸ਼ਾਂ ਅਤੇ ਹੋਰ ਮਹੱਤਵਪੂਰਨ ਪੰਥਕ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਬੈਠਕ ਪੰਥਕ ਅਤੇ ਧਾਰਮਿਕ ਹਲਕਿਆਂ ਲਈ ਖਾਸ ਅਹਿਮੀਅਤ ਰੱਖਦੀ ਹੈ।
