ਬਟਾਲਾ ਦੇ ਸਾਬਕਾ ਸਰਪੰਚ ਦੇ ਘਰ ‘ਤੇ ਤਾਬੜਤੋੜ ਫਾਇਰਿੰਗ, ਜਵਾਬੀ ਗੋਲੀਬਾਰੀ ਤੋਂ ਬਾਅਦ ਹਮਲਾਵਰ ਫ਼ਰਾਰ

ਨਿਊਜ਼ ਪੰਜਾਬ

20 ਜੂਨ 2026

ਬਟਾਲਾ ਦੇ ਨਜ਼ਦੀਕੀ ਪਿੰਡ ਕਿਲ੍ਹਾ ਲਾਲ ਸਿੰਘ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰ ਜਸਬੀਰ ਸਿੰਘ ਗਿੱਲ ਦੇ ਘਰ ‘ਤੇ ਦੋ ਅਣਪਛਾਤੇ ਨੌਜਵਾਨਾਂ ਨੇ ਸਵੇਰੇ ਤੜਕੇ ਗੋਲੀਆਂ ਚਲਾ ਦਿੱਤੀਆਂ। ਜਸਬੀਰ ਸਿੰਘ ਦੇ ਮੁਤਾਬਕ ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਦੇ ਘਰ ਵੱਲ ਕਰੀਬ ਚਾਰ ਫਾਇਰ ਕੀਤੇ। ਆਪਣਾ ਬਚਾਅ ਕਰਦਿਆਂ ਉਹ ਘਰ ਅੰਦਰ ਚਲੇ ਗਏ ਅਤੇ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਜਾਰੀ ਹੈ।