ਨਿਊਜ਼ ਪੰਜਾਬ
21 ਜੂਨ,2026
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿਖੇ ਮਨਾਈ ਜਾਣ ਵਾਲੀ ਬਰਸੀ ਅਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 290 ਸ਼ਰਧਾਲੂਆਂ ਦਾ ਜਥਾ ਅੱਜ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ ਗਿਆ। ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਏ ਇਸ ਜਥੇ ਦੀ ਅਗਵਾਈ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ। ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਜਥੇ ਦੇ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ ਅਤੇ ਲਾਹੌਰ ਸਮੇਤ ਹੋਰ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਭਾਰਤ ਵਾਪਸ ਪਰਤੇਗਾ।
