ਨਿਊਜ਼ ਪੰਜਾਬ
21 ਜੂਨ,2026
ਪੰਜਾਬ ਦੀ ਸਿਆਸਤ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 38 ਤੋਂ ਉਮੀਦਵਾਰ ਐਲਾਨੇ ਗਏ ਰਣਧੀਰ ਸਿੰਘ ਭਾਰਜ ਦਾ ਬੀਤੀ ਰਾਤ ਸਾਈਲੈਂਟ ਹਾਰਟ ਅਟੈਕ ਕਾਰਨ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਨਾਲ ਅਕਾਲੀ ਦਲ ਅਤੇ ਸਮੂਹ ਸਿਆਸੀ ਵਰਗ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਰਣਧੀਰ ਸਿੰਘ ਭਾਰਜ ਪਾਰਟੀ ਦੇ ਯੂਥ ਵਿੰਗ ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਦੇ ਸਰਗਰਮ ਮੈਂਬਰ ਸਨ। ਹਾਲ ਹੀ ਵਿੱਚ ਉਨ੍ਹਾਂ ਨੂੰ 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 38 ਤੋਂ ਉਮੀਦਵਾਰ ਬਣਾਇਆ ਗਿਆ ਸੀ। ਉਨ੍ਹਾਂ ਦੇ ਅਚਾਨਕ ਵਿਛੋੜੇ ਨੂੰ ਪਾਰਟੀ ਲਈ ਵੱਡਾ ਨੁਕਸਾਨ ਮੰਨਿਆ ਜਾ ਰਿਹਾ ਹੈ।
