ਨਿਊਜ਼ ਪੰਜਾਬ
22 ਜੂਨ,2026
ਜਲੰਧਰ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਉਣ ਨਾਲ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵੱਧ ਗਈਆਂ ਹਨ। ਦੇਰ ਰਾਤ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਨੇ ਆਰੀਅਨ ਹੋਮਿਓਪੈਥਿਕ ਕਲੀਨਿਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਵੇਰੇ ਜਦੋਂ ਨੇੜਲੇ ਦੁਕਾਨਦਾਰ ਆਪਣੀਆਂ ਦੁਕਾਨਾਂ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਕਲੀਨਿਕ ਦਾ ਸ਼ਟਰ ਖੁੱਲ੍ਹਾ ਅਤੇ ਅੰਦਰਲਾ ਸ਼ੀਸ਼ਾ ਟੁੱਟਿਆ ਹੋਇਆ ਦੇਖਿਆ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪੁਲਿਸ ਵੱਲੋਂ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਦੇ ਕਾਰਨਾਂ ਅਤੇ ਸਮੇਂ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੈ, ਪਰ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।
