ਨਿਊਜ਼ ਪੰਜਾਬ
23 ਜੂਨ,2026
ਸਰਹਿੰਦ-ਪਟਿਆਲਾ ਰੋਡ ‘ਤੇ ਪਿੰਡ ਆਦਮਪੁਰ ਨੇੜੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਕਾਰ ਭੇਦਭਰੇ ਹਾਲਾਤਾਂ ਵਿੱਚ ਸਰਹਿੰਦ ਭਾਖੜਾ ਨਹਿਰ ਵਿੱਚ ਡਿੱਗ ਗਈ। ਸੂਚਨਾ ਮਿਲਣ ‘ਤੇ ਭੋਲੇ ਸ਼ੰਕਰ ਡਾਈਵਰ ਕਲੱਬ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਹਾਲਾਂਕਿ ਕਾਰ ਦੇ ਅੰਦਰੋਂ ਕੋਈ ਵੀ ਵਿਅਕਤੀ ਨਹੀਂ ਮਿਲਿਆ, ਜਿਸ ਕਾਰਨ ਮਾਮਲਾ ਹੋਰ ਵੀ ਰਹੱਸਮਈ ਬਣ ਗਿਆ ਹੈ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਾਦਸੇ ਸਮੇਂ ਕਾਰ ਵਿੱਚ ਕੋਈ ਸਵਾਰ ਸੀ ਜਾਂ ਨਹੀਂ। ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
