ਨਿਊਜ਼ ਪੰਜਾਬ
23 ਜੂਨ,2026
ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਇੱਕ ਵਾਰ ਫਿਰ ਰਵਨੀਤ ਸਿੰਘ ਬਿੱਟੂ ‘ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਕੇਂਦਰੀ ਮੰਤਰੀ ਵਜੋਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਰਾਜਸਥਾਨ ਤੋਂ ਰਾਜਸਭਾ ਮੈਂਬਰ ਵਜੋਂ ਉਨ੍ਹਾਂ ਦਾ ਕਾਰਜਕਾਲ 21 ਜੂਨ ਨੂੰ ਸਮਾਪਤ ਹੋ ਗਿਆ ਸੀ, ਪਰ ਇਸ ਦੇ ਬਾਵਜੂਦ ਉਹ ਅਗਲੇ ਛੇ ਮਹੀਨੇ ਤੱਕ ਕੇਂਦਰ ਸਰਕਾਰ ਵਿੱਚ ਮੰਤਰੀ ਰਹਿਣਗੇ। ਪਾਰਟੀ ਹਾਈਕਮਾਨ ਨੇ ਪੰਜਾਬ ਦੀ ਸਿਆਸਤ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਬਿੱਟੂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਹ ਫੈਸਲਾ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਮਜ਼ਬੂਤ ਕਰਨ ਅਤੇ ਚੋਣੀ ਤਿਆਰੀਆਂ ਨੂੰ ਗਤੀ ਦੇਣ ਵਜੋਂ ਦੇਖਿਆ ਜਾ ਰਿਹਾ ਹੈ।
