ਪੰਜਾਬ ‘ਚ ਬੱਸ ਹੜਤਾਲ ਮੁਲਤਵੀ, ਯਾਤਰੀਆਂ ਨੂੰ ਮਿਲੀ ਵੱਡੀ ਰਾਹਤ

ਨਿਊਜ਼ ਪੰਜਾਬ

23 ਜੂਨ,2026

ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੀਆਰਟੀਸੀ-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 24, 25 ਅਤੇ 26 ਜੂਨ ਨੂੰ ਦਿੱਤੀ ਗਈ ਹੜਤਾਲ ਦੀ ਕਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਯੂਨੀਅਨ ਨੇ ਦੱਸਿਆ ਕਿ ਸੰਘਰਸ਼ ਦੌਰਾਨ ਦਰਜ ਹੋਏ ਪਰਚਿਆਂ ਨੂੰ ਰੱਦ ਕਰਨ ਸਬੰਧੀ ਫਾਈਲ ਸਰਕਾਰ ਵੱਲੋਂ ਗ੍ਰਹਿ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਅਤੇ 24 ਜੂਨ ਨੂੰ ਵਿੱਤ ਅਤੇ ਟਰਾਂਸਪੋਰਟ ਮੰਤਰੀ ਨਾਲ ਪੈਨਲ ਮੀਟਿੰਗ ਵੀ ਤੈਅ ਹੋਈ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਹੜਤਾਲ ਨੂੰ ਅਸਥਾਈ ਤੌਰ ‘ਤੇ ਟਾਲਿਆ ਗਿਆ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਅਗਲੀ ਰਣਨੀਤੀ ਮੀਟਿੰਗ ਤੋਂ ਬਾਅਦ ਐਲਾਨੀ ਜਾਵੇਗੀ। ਇਸ ਫੈਸਲੇ ਨਾਲ ਹਜ਼ਾਰਾਂ ਯਾਤਰੀਆਂ ਨੂੰ ਫਿਲਹਾਲ ਵੱਡੀ ਰਾਹਤ ਮਿਲੀ ਹੈ ਅਤੇ ਬੱਸ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ।