ਨਿਊਜ਼ ਪੰਜਾਬ
24 ਜੂਨ 2026
ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ Ravneet Singh Bittu ਅੱਜ ਪੰਜਾਬ ਐੱਸਸੀ ਕਮਿਸ਼ਨ ਅੱਗੇ ਪੇਸ਼ ਹੋਣਗੇ। ਕਮਿਸ਼ਨ ਨੇ ਉਨ੍ਹਾਂ ਨੂੰ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਦੇ ਦੋਸ਼ਾਂ ਸਬੰਧੀ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਦੋ ਵਾਰ ਸੁਣਵਾਈ ਵਿੱਚ ਗੈਰਹਾਜ਼ਰ ਰਹਿਣ ਕਾਰਨ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਇਆ ਸੀ। ਮਾਮਲਾ 26 ਮਈ 2026 ਨੂੰ ਧੂਰੀ ਵਿੱਚ ਵਾਪਰੀ ਘਟਨਾ ਨਾਲ ਜੁੜਿਆ ਹੈ, ਜਦੋਂ ਪੁਲਿਸ ਵੱਲੋਂ ਰੋਕੇ ਜਾਣ ਮਗਰੋਂ ਬਿੱਟੂ ਦੀ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ ਸੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਲਈ ਜਾਤੀਸੂਚਕ ਸ਼ਬਦ ਵਰਤਣ ਦੇ ਦੋਸ਼ ਲੱਗੇ ਸਨ। ਹਾਲਾਂਕਿ ਬਿੱਟੂ ਨੇ ਇਸ ਮਾਮਲੇ ਵਿੱਚ ਜਨਤਕ ਤੌਰ ‘ਤੇ ਮਾਫ਼ੀ ਮੰਗ ਲਈ ਸੀ, ਪਰ ਪੰਜਾਬ ਐੱਸਸੀ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
