ਪੰਜਾਬ ‘ਚ 25 ਜੂਨ ਤੋਂ ਵੋਟਰ ਸੂਚੀ ਅਪਡੇਟ ਮੁਹਿੰਮ ਸ਼ੁਰੂ, 24 ਹਜ਼ਾਰ ਤੋਂ ਵੱਧ ਬੀਐਲਓ ਕਰਨਗੇ ਘਰ-ਘਰ ਤਸਦੀਕ

ਨਿਊਜ਼ ਪੰਜਾਬ

24 ਜੂਨ,2026

ਪੰਜਾਬ ਵਿੱਚ ਵੋਟਰ ਸੂਚੀ ਨੂੰ ਹੋਰ ਸਹੀ ਅਤੇ ਅਪਡੇਟ ਬਣਾਉਣ ਲਈ 25 ਜੂਨ ਤੋਂ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ 24,453 ਬੂਥ ਲੈਵਲ ਅਫਸਰ (ਬੀਐਲਓ) ਰਾਜ ਭਰ ਵਿੱਚ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਫਾਰਮ ਇਕੱਠੇ ਕਰਨਗੇ। ਇਹ ਮੁਹਿੰਮ 24 ਜੁਲਾਈ ਤੱਕ ਚੱਲੇਗੀ, ਜਦਕਿ ਡਰਾਫਟ ਵੋਟਰ ਸੂਚੀ 3 ਅਗਸਤ ਨੂੰ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੂਰੀ ਪ੍ਰਕਿਰਿਆ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ।