ਰਵਨੀਤ ਬਿੱਟੂ ਨੂੰ SC ਕਮਿਸ਼ਨ ਵੱਲੋਂ ਧਾਰਮਿਕ ਸਜ਼ਾ, ਚਾਰ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣ ਦੇ ਹੁਕਮ

ਨਿਊਜ਼ ਪੰਜਾਬ

24 ਜੂਨ,2026

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਮੁਲਾਜ਼ਮਾਂ ਬਾਰੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿੱਚ ਪੰਜਾਬ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਚੰਡੀਗੜ੍ਹ ਵਿੱਚ ਕਮਿਸ਼ਨ ਅੱਗੇ ਪੇਸ਼ ਹੋਣ ਅਤੇ ਆਪਣਾ ਪੱਖ ਰੱਖਣ ਤੋਂ ਬਾਅਦ ਬਿੱਟੂ ਨੂੰ ਸ੍ਰੀ ਦਰਬਾਰ ਸਾਹਿਬ, ਡੇਰਾ ਬ੍ਰਹਮਦਾਸ ਫਿਲੌਰ, ਭਗਵਾਨ ਵਾਲਮੀਕਿ ਜੀ ਦਾ ਡੇਰਾ ਰਾਮਤੀਰਥ ਅੰਮ੍ਰਿਤਸਰ ਅਤੇ ਡੇਰਾ ਬੱਲਾਂ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲੈਣ ਲਈ ਕਿਹਾ ਗਿਆ ਹੈ। ਇਹ ਮਾਮਲਾ ਧੂਰੀ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਪੁਲਿਸ ਨਾਲ ਹੋਈ ਤਿੱਖੀ ਬਹਿਸ ਅਤੇ ਉਸ ਤੋਂ ਬਾਅਦ ਵਾਇਰਲ ਹੋਈ ਵੀਡੀਓ ਨਾਲ ਜੁੜਿਆ ਹੋਇਆ ਹੈ। ਹਾਲਾਂਕਿ ਬਿੱਟੂ ਇਸ ਮਾਮਲੇ ਵਿੱਚ ਪਹਿਲਾਂ ਹੀ ਜਨਤਕ ਤੌਰ ‘ਤੇ ਮੁਆਫ਼ੀ ਮੰਗ ਚੁੱਕੇ ਹਨ, ਪਰ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਇਹ ਫੈਸਲਾ ਸੁਣਾਇਆ ਹੈ।