ਨਿਊਜ਼ ਪੰਜਾਬ
26 ਜੂਨ,2026
ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਸੱਤ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ। ਰਾਜਰੱਪਾ ਥਾਣਾ ਖੇਤਰ ਦੇ ਲਾਰੀ ਨੇੜੇ ਰਾਮਗੜ੍ਹ-ਬੋਕਾਰੋ ਸੜਕ ‘ਤੇ ਇੱਕ ਯਾਤਰੀ ਵਾਹਨ ਅਤੇ ਟਰੱਕ ਵਿਚਾਲੇ ਹੋਈ ਜ਼ੋਰਦਾਰ ਟੱਕਰ ਕਾਰਨ ਤਾਸ਼ਾ ਪਾਰਟੀ ਦੇ ਸੱਤ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਰਾਮਗੜ੍ਹ ਸਦਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
