ਪੰਜਾਬ ‘ਚ ਮੀਂਹ ਦੀ ਐਂਟਰੀ! 27-28 ਜੂਨ ਲਈ ਓਰੇਂਜ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਵੱਡੀ ਰਾਹਤ

ਨਿਊਜ਼ ਪੰਜਾਬ

26 ਜੂਨ 2026

ਤਪਦੀ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੌਸਮ ਵਿਭਾਗ ਨੇ 27 ਅਤੇ 28 ਜੂਨ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਓਰੇਂਜ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ, ਜਦਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਲਗਾਤਾਰ ਬਰਸਾਤ ਹੋ ਸਕਦੀ ਹੈ। ਚੰਡੀਗੜ੍ਹ, ਮੋਹਾਲੀ, ਲੁਧਿਆਣਾ, ਪਟਿਆਲਾ ਅਤੇ ਰੂਪਨਗਰ ਵਿੱਚ ਵੀ ਅੱਜ ਰਾਤ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ, ਜਦਕਿ ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਮੋਗਾ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ਗੋਈ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਤੋਂ 48 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣਗੀਆਂ, ਜਿਸ ਨਾਲ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।