ਨਿਊਜ਼ ਪੰਜਾਬ
30 ਜੂਨ,2026
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਬਣਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਨੇ 12 ਵਿਸ਼ਿਆਂ ਵਿੱਚ ਕੁੱਲ 1013 ਲੈਕਚਰਾਰ ਅਹੁਦਿਆਂ ‘ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਆਨਲਾਈਨ ਅਰਜ਼ੀਆਂ 1 ਜੁਲਾਈ ਤੋਂ 31 ਜੁਲਾਈ 2026 ਤੱਕ ਸਵੀਕਾਰ ਕੀਤੀਆਂ ਜਾਣਗੀਆਂ। ਉਮੀਦਵਾਰਾਂ ਕੋਲ ਸਬੰਧਤ ਵਿਸ਼ੇ ਵਿੱਚ ਘੱਟੋ-ਘੱਟ 55 ਫੀਸਦੀ ਅੰਕਾਂ ਨਾਲ ਮਾਸਟਰ ਡਿਗਰੀ, ਬੀ.ਐੱਡ. ਅਤੇ ਦਸਵੀਂ ਜਮਾਤ ਵਿੱਚ ਪੰਜਾਬੀ ਵਿਸ਼ਾ ਪਾਸ ਹੋਣਾ ਲਾਜ਼ਮੀ ਹੈ। ਭਰਤੀ ਲਈ ਉਮਰ ਸੀਮਾ 18 ਤੋਂ 37 ਸਾਲ ਨਿਰਧਾਰਤ ਕੀਤੀ ਗਈ ਹੈ, ਜਦਕਿ ਰਾਖਵੀਆਂ ਸ਼੍ਰੇਣੀਆਂ ਨੂੰ ਨਿਯਮਾਂ ਅਨੁਸਾਰ ਛੋਟ ਮਿਲੇਗੀ। ਚੋਣ OMR ਆਧਾਰਿਤ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ਾਂ ਦੀ ਜਾਂਚ ਰਾਹੀਂ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ ਤਿੰਨ ਸਾਲਾਂ ਦੇ ਪ੍ਰੋਬੇਸ਼ਨ ਦੌਰਾਨ ₹34,500 ਤੋਂ ₹35,400 ਮਹੀਨਾਵਾਰ ਮੂਲ ਤਨਖਾਹ ਦਿੱਤੀ ਜਾਵੇਗੀ।
