ਪੰਜਾਬ ਨੂੰ ਜਲਦ ਮਿਲ ਸਕਦਾ ਹੈ ਸਥਾਈ ਡੀਜੀਪੀ, ਯੂਪੀਐਸਸੀ ਅੱਜ ਕਰੇਗੀ ਅਹਿਮ ਫ਼ੈਸਲਾ

ਨਿਊਜ਼ ਪੰਜਾਬ

30 ਜੂਨ,2026

ਪੰਜਾਬ ਵਿੱਚ ਸਥਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੀ ਨਿਯੁਕਤੀ ਨੂੰ ਲੈ ਕੇ ਅਹਿਮ ਪ੍ਰਕਿਰਿਆ ਤੇਜ਼ ਹੋ ਗਈ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਵੱਲੋਂ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦਾ ਪੈਨਲ ਤਿਆਰ ਕਰਨ ਲਈ ਅਹਿਮ ਮੀਟਿੰਗ ਬੁਲਾਈ ਗਈ ਹੈ, ਜਿਸ ਤੋਂ ਬਾਅਦ ਇਹ ਪੈਨਲ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ। ਮੌਜੂਦਾ ਡੀਜੀਪੀ ਗੌਰਵ ਯਾਦਵ ਵੀ ਇਸ ਦੌੜ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਸਥਾਈ ਨਿਯੁਕਤੀ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਹੋ ਰਹੀ ਇਸ ਪ੍ਰਕਿਰਿਆ ਨਾਲ ਪੰਜਾਬ ਪੁਲਿਸ ਨੂੰ ਜਲਦ ਹੀ ਇੱਕ ਸਥਾਈ ਮੁਖੀ ਮਿਲਣ ਦੀ ਉਮੀਦ ਹੈ।