ਨਿਊਜ਼ ਪੰਜਾਬ
30 ਜੂਨ,2026
ਜ਼ਿਲ੍ਹੇ ਦੇ ਐਸ.ਐਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਅਬੋਹਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਥਾਣਾ ਨੰਬਰ 1 ਦੀ ਟੀਮ ਨੇ ਬੀਤੀ ਦੇਰ ਸ਼ਾਮ ਇੱਕ ਸੈਲੂਨ ‘ਤੇ ਛਾਪਾ ਮਾਰ ਕੇ ਉੱਥੋਂ 12 ਵਿਅਕਤੀਆਂ ਨੂੰ ਨਾਜਾਇਜ਼ ਅਸਲੇ, ਜ਼ਿੰਦਾ ਕਾਰਤੂਸ ਅਤੇ ਕਰੀਬ 100 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ। ਇਸ ਕਾਰਵਾਈ ਤੋਂ ਬਾਅਦ ਪੁਲਿਸ ਨੇ ਕਰੀਬ 20 ਲੋਕਾਂ ਨੂੰ ਨਾਮਜ਼ਦ ਕਰਦਿਆਂ ਉਨ੍ਹਾਂ ਖ਼ਿਲਾਫ਼ ਬੀ.ਐਨ.ਐਸ., ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
