ਨਿਊਜ਼ ਪੰਜਾਬ
30 ਜੂਨ,2026
ਪੰਜਾਬ ਸਰਕਾਰ ਭਲਕੇ 1 ਜੁਲਾਈ ਤੋਂ ਮਹਿਲਾਵਾਂ ਲਈ ਆਪਣੀ ਬਹੁਚਰਚਿਤ ਵਿੱਤੀ ਸਹਾਇਤਾ ਯੋਜਨਾ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਧੂਰੀ ਤੋਂ ਇਸ ਸਕੀਮ ਨੂੰ ਰਸਮੀ ਤੌਰ ‘ਤੇ ਲਾਂਚ ਕੀਤਾ ਜਾਵੇਗਾ ਅਤੇ ਦੁਪਹਿਰ 12 ਵਜੇ ਤੋਂ ਬਾਅਦ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਰਕਮ ਟਰਾਂਸਫਰ ਹੋਣੀ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਕਰੀਬ 40 ਲੱਖ ਮਹਿਲਾਵਾਂ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਸਹਾਰਾ ਅਤੇ ਸਵੈ-ਨਿਰਭਰਤਾ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ।
