ਪਟਿਆਲਾ ਵਿਜੀਲੈਂਸ ਦੀ ਵੱਡੀ ਕਾਰਵਾਈ, ਨਾਇਬ ਤਹਿਸੀਲਦਾਰ ਦਾ ਰੀਡਰ ₹6,000 ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਿਊਜ਼ ਪੰਜਾਬ

3 ਜੁਲਾਈ 2026

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਸਮਾਣਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸੱਭਰਵਾਲ ਨੂੰ ₹6,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਇੱਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਜਾਇਦਾਦ ਜ਼ਬਤੀ ਨਾਲ ਸਬੰਧਤ ਕੇਸ ਨੂੰ ਲੰਬਿਤ ਰੱਖਣ ਦੇ ਬਦਲੇ ਪਹਿਲਾਂ ₹20,000 ਤੋਂ ₹25,000 ਦੀ ਮੰਗ ਕੀਤੀ ਗਈ ਅਤੇ ਬਾਅਦ ਵਿੱਚ ₹6,000 ਤੁਰੰਤ ਦੇਣ ਲਈ ਕਿਹਾ ਗਿਆ।

ਸ਼ਿਕਾਇਤ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਰਿਸ਼ਵਤ ਦੀ ਰਕਮ ਸਵੀਕਾਰ ਕਰਦੇ ਹੋਏ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਇਹ ਕਾਰਵਾਈ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਸਖ਼ਤ ਕਾਰਵਾਈ ਦਾ ਇੱਕ ਹੋਰ ਵੱਡਾ ਉਦਾਹਰਨ ਮੰਨੀ ਜਾ ਰਹੀ ਹੈ।