ਨਿਊਜ਼ ਪੰਜਾਬ
4 ਜੁਲਾਈ 2026
ਜਲੰਧਰ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਭਾਰਗਵ ਕੈਂਪ ਅਤੇ ਥਾਣਾ ਨੰਬਰ 2 ਦੇ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ। ਆਬਕਾਰੀ ਵਿਭਾਗ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ ਸਬੰਧਤ ਵਿਭਾਗਾਂ ਨੇ ਸਾਂਝੇ ਆਪਰੇਸ਼ਨ ਦੌਰਾਨ ਇੱਕ ਘਰ ਵਿੱਚੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕੀਤੀ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਅਹਿਮ ਸਥਾਨਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਵੀ ਲਈ ਗਈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
