ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਗਲੇ ਮਹੀਨੇ ਤੋਂ ਸ਼ੁਰੂ ਹੋਵੇਗੀ AI ਦੀ ਪੜ੍ਹਾਈ, ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ

ਨਿਊਜ਼ ਪੰਜਾਬ

4 ਜੁਲਾਈ 2026

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਬਦਲਾਵਾਂ ਦਾ ਐਲਾਨ ਕਰਦਿਆਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਰਵਾਇਤੀ ਪੜ੍ਹਾਈ ਦੀ ਬਜਾਏ ਪ੍ਰੈਕਟੀਕਲ ਅਤੇ ਆਧੁਨਿਕ ਸਿੱਖਿਆ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਪੜ੍ਹਾਈ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ਦੀ ਹੱਦ 5 ਫੀਸਦੀ ਤੱਕ ਸੀਮਤ ਰੱਖਣ, ਵੱਧ ਵਸੂਲੀ ਗਈ ਫੀਸ ਮਾਪਿਆਂ ਨੂੰ ਵਾਪਸ ਕਰਵਾਉਣ ਅਤੇ ਵਰਦੀਆਂ ਤੇ ਕਿਤਾਬਾਂ ਦੀ ਮਨਮਾਨੀ ਵਿਕਰੀ ‘ਤੇ ਸਖ਼ਤ ਕਾਰਵਾਈ ਕਰਨ ਦੀ ਵੀ ਗੱਲ ਕਹੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਨੂੰਨੀ ਪ੍ਰਕਿਰਿਆ ਜਾਰੀ ਹੈ।