ਨਿਊਜ਼ ਪੰਜਾਬ
7 ਜੁਲਾਈ,2026
ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਅਣਪਛਾਤੇ ਹਮਲਾਵਰਾਂ ਨੇ ਨਿਤਿਨ ਉਰਫ਼ “ਨੀਲੀ” ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਕਰ ਲਈ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਮੁਤਾਬਕ ਇਹ ਕਤਲ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਸਨ ਅਤੇ ਉਹ ਹਾਲ ਹੀ ਵਿੱਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।
