ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 25 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਨਿਊਜ਼ ਪੰਜਾਬ

7 ਜੁਲਾਈ,2026

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 25 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਸਰਹੱਦ ਪਾਰ ਬੈਠੇ ਤਸਕਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੈਰੋਇਨ ਦੀ ਖੇਪ ਇਕੱਠੀ ਕਰਕੇ ਅੱਗੇ ਸਪਲਾਈ ਕਰਨ ਦਾ ਕੰਮ ਕਰਦੇ ਸਨ। ਇਸ ਮਾਮਲੇ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣੇ ਵਿੱਚ ਐਫ਼ਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕ ਖੰਗਾਲ ਰਹੀ ਹੈ ਤਾਂ ਜੋ ਪੂਰੀ ਤਸਕਰੀ ਚੇਨ ਦਾ ਪਰਦਾਫਾਸ਼ ਕਰਕੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਆਪਣੇ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।