ਨਿਊਜ਼ ਪੰਜਾਬ
8 ਜੁਲਾਈ,2026
ਜਲੰਧਰ ਦੇ ਨਕੋਦਰ ਇਲਾਕੇ ਵਿੱਚ ਪਿੰਡ ਚੱਕ ਵੇਡਲ ਨੇੜੇ ਅੱਜ ਸਕੂਲ ਦੀਆਂ ਬੱਸਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ, ਜਿਸ ਨਾਲ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਘਟਨਾ ਤੋਂ ਬਾਅਦ ਸਥਾਨਕ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਲੈ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਹਾਦਸੇ ਵਿੱਚ ਸਭ ਤੋਂ ਵੱਡੀ ਰਾਹਤ ਇਹ ਰਹੀ ਕਿ ਕਿਸੇ ਵੀ ਸਕੂਲੀ ਬੱਚੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਸਾਰੇ ਬੱਚੇ ਸੁਰੱਖਿਅਤ ਹਨ, ਜਿਸ ਕਾਰਨ ਮਾਪਿਆਂ ਅਤੇ ਇਲਾਕਾ ਵਾਸੀਆਂ ਨੇ ਸੁੱਖ ਦਾ ਸਾਹ ਲਿਆ।
