ਪੰਜਾਬ ਕਾਂਗਰਸ ‘ਚ ਸੁਲ੍ਹ ਦੀ ਕੋਸ਼ਿਸ਼, ਭੂਪੇਸ਼ ਬਘੇਲ ਅੱਜ ਚੰਨੀ ਧੜੇ ਨਾਲ ਕਰਨਗੇ ਅਹਿਮ ਮੀਟਿੰਗ,ਰਾਜਾ ਵੜਿੰਗ ਰਹਿਣਗੇ ਬਾਹਰ

ਨਿਊਜ਼ ਪੰਜਾਬ

11 ਜੁਲਾਈ,2026

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਸੁਲਝਾਉਣ ਲਈ ਪਾਰਟੀ ਇੰਚਾਰਜ ਭੂਪੇਸ਼ ਬਘੇਲ ਅੱਜ ਚੰਡੀਗੜ੍ਹ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਨਾਲ ਅਹਿਮ ਮੀਟਿੰਗ ਕਰਨਗੇ। ਇਸ ਬੈਠਕ ਵਿੱਚ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਗੁਰਜੀਤ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹੋਣਗੇ, ਜਦਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਮੀਟਿੰਗ ਦਾ ਹਿੱਸਾ ਨਹੀਂ ਹੋਣਗੇ।ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ।

ਮੰਨਿਆ ਜਾ ਰਿਹਾ ਹੈ ਕਿ ਬਘੇਲ ਪਹਿਲਾਂ ਚੰਨੀ ਧੜੇ ਦੀਆਂ ਗੱਲਾਂ ਸੁਣ ਕੇ ਹਾਲਾਤ ਦਾ ਜਾਇਜ਼ਾ ਲੈਣਗੇ ਅਤੇ ਬਾਅਦ ਵਿੱਚ ਆਪਣੀ ਗੁਪਤ ਰਿਪੋਰਟ ਹਾਈਕਮਾਨ ਨੂੰ ਸੌਂਪਣ ਲਈ ਦਿੱਲੀ ਰਵਾਨਾ ਹੋਣਗੇ। ਇਸ ਮੀਟਿੰਗ ਨੂੰ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਸਿਆਸੀ ਮਤਭੇਦਾਂ ਨੂੰ ਦੂਰ ਕਰਨ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।