ਨਿਊਜ਼ ਪੰਜਾਬ
11 ਜੁਲਾਈ 2026
ਹਰਿਆਣਾ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 9 ਆਈਪੀਐਸ (IPS) ਅਤੇ 14 ਐਚਪੀਐਸ (HPS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕਈ ਸੀਨੀਅਰ ਅਧਿਕਾਰੀਆਂ ਨੂੰ ਵਾਧੂ ਚਾਰਜ ਵੀ ਸੌਂਪੇ ਗਏ ਹਨ ਤਾਂ ਜੋ ਪੁਲਿਸ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।



ਗ੍ਰਹਿ ਵਿਭਾਗ ਵੱਲੋਂ ਜਾਰੀ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਅਤੇ ਇਨ੍ਹਾਂ ਨੂੰ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
