ਨਿਊਜ਼ ਪੰਜਾਬ
ਜਦੋਂ ਤੇਰੇ ਸਾਰੇ ਸਹਾਰੇ ਟੁੱਟ ਜਾਣ….ਕਥਾ ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
: *🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੨੮ ਹਾੜ ੫੫੮, ੧੨ ਜੁਲਾਈ ੨੦੨੬ ੴ* ☬ 🙏🙏🙏🙏
ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ {ਪੰਨਾ 686}
ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।
ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।
ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩।
ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪।
ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫।
ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬।
ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭।
ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।
ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।
धनासरी महला १ ॥
सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥ तन महि मनूआ मन महि साचा ॥ सो साचा मिलि साचे राचा ॥ सेवकु प्रभ कै लागै पाइ ॥ सतिगुरु पूरा मिलै मिलाइ ॥३॥ आपि दिखावै आपे देखै ॥ हठि न पतीजै ना बहु भेखै ॥ घड़ि भाडे जिनि अम्रितु पाइआ ॥ प्रेम भगति प्रभि मनु पतीआइआ ॥४॥ पड़ि पड़ि भूलहि चोटा खाहि ॥ बहुतु सिआणप आवहि जाहि ॥ नामु जपै भउ भोजनु खाइ ॥ गुरमुखि सेवक रहे समाइ ॥५॥ पूजि सिला तीरथ बन वासा ॥ भरमत डोलत भए उदासा ॥ मनि मैलै सूचा किउ होइ ॥ साचि मिलै पावै पति सोइ ॥६॥ आचारा वीचारु सरीरि ॥ आदि जुगादि सहजि मनु धीरि ॥ पल पंकज महि कोटि उधारे ॥ करि किरपा गुरु मेलि पिआरे ॥७॥ किसु आगै प्रभ तुधु सालाही ॥ तुधु बिनु दूजा मै को नाही ॥ जिउ तुधु भावै तिउ राखु रजाइ ॥ नानक सहजि भाइ गुण गाइ ॥८॥२॥ {पन्ना 686}
अर्थ: गुरू की शरण पड़ कर परमात्मा की भक्ति करने से वह (आत्मिक) ठिकाना मिल जाता है जहाँ मन हमेशा अडोल अवस्था में टिका रहता है। (पर) गुरू को मिले बिना (मनुष्य) आत्मिक मौत मर के जनम-मरण के चक्कर में पड़ा रहता है।1। रहाउ।
जो मनुष्य गुरू के माध्यम से अडोल अवस्था में टिक के प्रभू-चरनों में जुड़ता है, उसका प्रभू-चरणों में जुड़ना कबूल हो जाता है। उस मनुष्य को ना आत्मिक मौत आती है, ना ही जनम-मरन का चक्कर। ऐसा प्रभू का दास प्रभू में लीन रहता है, प्रभू ऐसे सेवक के अंदर प्रकट हो जाता है। वह सेवक जिधर देखता है उसे परमात्मा के बिना और कोई नहीं दिखता।1।
मैं (भी) वही गुरू धारण करना चाहता हूँ जो सदा-स्थिर प्रभू को (मेरे हृदय में) पक्की तरह टिका दे, जो मुझसे अकॅथ प्रभू की सिफत सालाह करवाए, और अपने शबद के द्वारा मुझे प्रभू चरणों में जोड़ दे।
परमात्मा के भक्त को (सिफत सालाह के बिना) कोई और कार नहीं (सूझती)। भगत सदा-स्थिर प्रभू को ही सिमरता है, सदा स्थिर प्रभू उसको प्यारा लगता है।
जिस मनुष्य को पूरा गुरू मिल जाता है गुरू उसको प्रभू-चरणों में मिला देता है, वह सेवक प्रभू के चरणों में जुड़ा रहता है, उसका मन शरीर के अंदर ही रहता है (भाव, माया-मोह में ग्रसित हुआ दसों दिशाओं में भागता नहीं फिरता), उसके मन में सदा-स्थिर प्रभू प्रकट हो जाता है, वह सेवक सदा-स्थिर प्रभू को सिमर के और उसमें मिल के उस (की याद) में लीन रहता है।3।
परमात्मा अपने दर्शन आप ही (गुरू के माध्यम से) करवाता है, खुद ही (सब जीवों के) दिल की जानता है (इस वास्ते वह) हठ द्वारा किए कर्मों पर नहीं पतीजता, ना ही बहुत सारे (धार्मिक) भेषों पर प्रसन्न होता है। जिस प्रभू ने (सारे) शरीर बनाए हैं और (गुरू की शरण आए किसी भाग्यशाली के हृदय में) नाम-अमृत डाला है उसी प्रभू ने उसका मन प्रेमा-भक्ती में जोड़ा है।4।
जो मनुष्य (विद्या) पढ़-पढ़ के (विद्या के घमण्ड में से ही सिमरन से) टूट जाते हैं वे (आत्मिक मौत की) चोटें सहते रहते हैं। (विद्या की) बहुती चातुरता के कारण जनम-मरन के चक्कर में पड़ते हैं। जो जो मनुष्य प्रभू का नाम जपते हैं और प्रभू के डर-अदब को अपनी आत्मा की खुराक बनाते हैं, वह सेवक गुरू की शरण पड़ कर प्रभू में लीन रहते हैं।5।
जो मनुष्य पत्थर (की मूर्तियां) पूजता रहा, तीर्थों पर स्नान करता रहा, जंगलों में निवास रखता रहा, त्यागी बन के जगह-जगह भटकता-डोलता फिरा (और इन्हीं कर्मों को धर्म समझता रहा), अगर उसका मन मैला ही रहा तो वह पवित्र कैसे हो सकता है? जो मनुष्य सदा-स्थिर प्रभू में (सिमरन कर-करके) लीन होता है (वही पवित्र होता है, और) वह (लोक-परलोक में) इज्जत पाता है।6।
हे प्यारे प्रभू! मेहर करके मुझे वह गुरू मिला जो आँख झपकने जितने समय में करोड़ों लोगों को (विकारों से) बचा लेता है, जिसका मन सदा ही अडोल अवस्था में टिका रहता है और गंभीर रहता है जिसके अंदर ऊँचा आचरण भी है और ऊँची (आत्मिक) सूझ भी है।7।
हे नानक! प्रभू दर पर यूँ अरदास कर- हे प्रभू! मैं किस आदमी के सामने तेरी सिफत सालाह करूँ? मुझे तो तेरे बिना और कोई नहीं दिखता।
जैसे तेरी मेहर हो मुझे अपनी रजा में रख, ता कि (तेरा दास) अडोल आत्मिक अवस्था में टिक के तेरे गुण गाए।8।2।
🙏🙏🙏🙏🙏
