ਨਿਊਜ਼ ਪੰਜਾਬ
12 ਜੁਲਾਈ,2026
ਮੁੰਬਈ ਦੇ ਪ੍ਰਸਿੱਧ ਤਾਜ ਮਹਿਲ ਪੈਲੇਸ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਨਵੀਂ ਮੁੰਬਈ ਪੁਲਿਸ ਨੂੰ ਐਤਵਾਰ ਅੱਧੀ ਰਾਤ ਕਰੀਬ 12 ਵਜੇ ਇੱਕ ਗੁਮਨਾਮ ਫੋਨ ਕਾਲ ਰਾਹੀਂ ਧਮਕੀ ਮਿਲੀ, ਜਿਸ ਦੀ ਜਾਣਕਾਰੀ ਤੁਰੰਤ ਮੁੰਬਈ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਹੋਟਲ ਵਿੱਚ ਸੁਰੱਖਿਆ ਦੇ ਕੜੇ ਇੰਤਜ਼ਾਮ ਕਰਦੇ ਹੋਏ ਬੰਬ ਸਕੁਆਡ ਅਤੇ ਪੁਲਿਸ ਵੱਲੋਂ ਪੂਰੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਹਾਲਾਂਕਿ ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ, ਪਰ ਪੁਲਿਸ ਧਮਕੀ ਦੇਣ ਵਾਲੇ ਦੀ ਪਛਾਣ ਅਤੇ ਕਾਲ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਵਿੱਚ ਜੁਟੀ ਹੋਈ ਹੈ। ਇਹ ਘਟਨਾ ਦਿੱਲੀ ਦੇ ਲਾਲ ਕਿਲ੍ਹੇ ਨੂੰ ਮਿਲੀ ਫਰਜ਼ੀ ਬੰਬ ਧਮਕੀ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਹੋਰ ਵੀ ਚੌਕਸ ਹੋ ਗਈਆਂ ਹਨ।
