ਨਿਊਜ਼ ਪੰਜਾਬ
12 ਜੁਲਾਈ 2026
ਪੰਜਾਬ ਸਰਕਾਰ ਅਤੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਵਿਆਪਕ ਸੁਰੱਖਿਆ ਮੁਹਿੰਮ ਚਲਾਉਂਦਿਆਂ ਰੇਲਵੇ ਸਟੇਸ਼ਨਾਂ, ਨਾਕਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਸਖ਼ਤ ਚੈਕਿੰਗ ਕੀਤੀ। ਇਸ ਦੌਰਾਨ ਯਾਤਰੀਆਂ ਦੇ ਬੈਗਾਂ ਦੀ ਸਕੈਨਿੰਗ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ, ਵਾਹਨਾਂ ਦੀ ਜਾਂਚ ਅਤੇ PAIS ਤੇ ਵਾਹਨ ਐਪ ਰਾਹੀਂ ਰਿਕਾਰਡ ਦੀ ਤੁਰੰਤ ਪੁਸ਼ਟੀ ਕੀਤੀ ਗਈ। ਬਿਨਾਂ ਨੰਬਰ ਵਾਲੇ ਵਾਹਨਾਂ, ਮੋਡੀਫਾਈਡ ਸਿਲੈਂਸਰ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਗਈ। ਐਸਐਸਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਨੂੰ ਲੈ ਕੇ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ, ਤਾਂ ਜੋ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
