ਬੈਂਕਾਕ ਦੇ ਪੱਬ ‘ਚ ਭਿਆਨਕ ਅੱਗ, 27 ਲੋਕਾਂ ਦੀ ਮੌਤ; ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ

ਨਿਊਜ਼ ਪੰਜਾਬ

13 ਜੁਲਾਈ,2026

ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਇੱਕ ਪੱਬ ਵਿੱਚ ਅੱਧੀ ਰਾਤ ਨੂੰ ਲੱਗੀ ਭਿਆਨਕ ਅੱਗ ਨੇ ਵੱਡਾ ਹਾਦਸਾ ਵਾਪਰ ਦਿੱਤਾ, ਜਿਸ ਵਿੱਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ, ਜਦਕਿ 60 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪੱਬ ਵਿੱਚ ਮੌਜੂਦ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ ਅਤੇ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਥਾਈਲੈਂਡ ਦੇ ਪ੍ਰਧਾਨ ਮੰਤਰੀ ਅਨੁਤਿਨ ਚਾਰਨਵਿਰਾਕੁਲ ਨੇ ਘਟਨਾ ਸਥਾਨ ਦਾ ਦੌਰਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀਆਂ ਜਾਣਕਾਰੀਆਂ ਅਨੁਸਾਰ ਅੱਗ ਬਿਜਲੀ ਸਬੰਧੀ ਖ਼ਰਾਬੀ ਕਾਰਨ ਲੱਗਣ ਦਾ ਸ਼ੱਕ ਹੈ, ਹਾਲਾਂਕਿ ਅਧਿਕਾਰੀਆਂ ਨੇ ਅਜੇ ਕੋਈ ਅੰਤਿਮ ਨਤੀਜਾ ਨਹੀਂ ਕੱਢਿਆ। ਇਹ ਹਾਦਸਾ ਥਾਈਲੈਂਡ ਵਿੱਚ ਵਾਪਰੀਆਂ ਪਿਛਲੀਆਂ ਨਾਈਟ ਕਲੱਬ ਅੱਗ ਦੀਆਂ ਦੁਖਦਾਈ ਘਟਨਾਵਾਂ ਦੀ ਯਾਦ ਤਾਜ਼ਾ ਕਰਦਾ ਹੈ।