ਨਿਊਜ਼ ਪੰਜਾਬ
13 ਜੁਲਾਈ,2026
ਪਠਾਨਕੋਟ ਦੇ ਦਮਤਲ ਇਲਾਕੇ ਵਿੱਚ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿੱਥੇ ਜੰਮੂ ਤੋਂ ਹਰਿਦੁਆਰ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਲਗਜ਼ਰੀ ਬੱਸ ਬੇਕਾਬੂ ਹੋ ਕੇ ਮੁੱਖ ਸੜਕ ਤੋਂ ਪਲਟਦੀ ਹੋਈ ਸਰਵਿਸ ਲੇਨ ਵਿੱਚ ਜਾ ਡਿੱਗੀ। ਹਾਦਸੇ ਸਮੇਂ ਬੱਸ ਵਿੱਚ 57 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ 16 ਜ਼ਖਮੀ ਹੋ ਗਏ, ਜਦਕਿ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਕੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਜ਼ਖਮੀਆਂ ਨੂੰ 108 ਐਂਬੂਲੈਂਸ ਸੇਵਾ ਰਾਹੀਂ ਮੁੱਢਲੀ ਸਹਾਇਤਾ ਦੇਣ ਉਪਰੰਤ ਇੰਦੋਰਾ ਦੇ ਸਿਵਲ ਹਸਪਤਾਲ ਭੇਜਿਆ ਗਿਆ।
