ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ, SGPC ਪ੍ਰਧਾਨ ਧਾਮੀ ਨੇ PM ਮੋਦੀ ਨੂੰ ਲਿਖਿਆ ਪੱਤਰ

ਨਿਊਜ਼ ਪੰਜਾਬ

13 ਜੁਲਾਈ,2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਅਤਿ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਧਾਮੀ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਲਾਂਘਾ ਬੰਦ ਹੋਣ ਨਾਲ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਵਿੱਚ ਨਿਰਾਸ਼ਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕ ਕੇ ਕਰਤਾਰਪੁਰ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹਿਆ ਜਾਵੇ।