ਨਿਊਜ਼ ਪੰਜਾਬ
ਅਰਦਾਸ ਕਿਸ ਤਰ੍ਹਾਂ ….ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ
: *🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੩੦ ਹਾੜ ੫੫੮,੧੪ ਜੁਲਾਈ ੨੦੨੬ ੴ* ☬ 🙏🙏🙏🙏
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ :- ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ॥ ਰਹਾਉ ॥ ਰਵਿਦਾਸ ਜੀ ਆਖਦੇ ਹਨ- ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
धनासरी, भगत रविदास जी की
ੴ सतिगुर परसाद ॥
हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
अर्थ :- राग धनासरी में भगत रविदास जी की बाणी। अकाल पुरख एक है और सतिगुरू की कृपा द्वारा मिलता है। (हे माधो!) मेरे जैसा कोई दीन और कंगाल नहीं, और, तेरे, जैसा कोई दया करने वाला नहीं, (मेरी कंगालता का) अब ओर पछतावा करने की ज़रुरत नहीं। (हे सुंदर राम!) मुझे दास को यह पूरन सिदक बख़्श़ कि मेरा मन तेरी सिफ़त-सलाह की बातों में ही लगा रहे ॥१॥ हे सुंदर राम! मैं तुझसे सदा सदके हूँ, तूँ किस कारण मेरे साथ नहीं बोलता ? ॥ रहाउ ॥ रविदास जी कहते हैं- हे माधो! कई जन्मों से मैं तुझ से विछुड़ा आ रहा हूँ (कृपा कर, मेरा) यह जन्म तेरी याद में बीते; तेरा दीदार किए बहुत समय हो गया है, (दर्शन की) आश में ही मैं जीवित हूँ ॥२॥१॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
🙏🙏🙏🙏🙏
