ਮਾਨਸਾ ਦੇ ਬਰੇਟਾ ‘ਚ ਅਕਾਲੀ ਆਗੂ ‘ਤੇ ਦਿਨ-ਦਿਹਾੜੇ ਗੋਲੀਬਾਰੀ, ਕਾਨੂੰਨ-ਵਿਵਸਥਾ ‘ਤੇ ਫਿਰ ਉੱਠੇ ਸਵਾਲ

ਨਿਊਜ਼ ਪੰਜਾਬ

14 ਜੁਲਾਈ,2026

ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਉਰਫ਼ ਕਾਲਾ ਜਵੰਦਾ ‘ਤੇ ਦਿਨ-ਦਿਹਾੜੇ ਹੋਏ ਜਾਨਲੇਵਾ ਹਮਲੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਇੱਕ ਅਣਪਛਾਤੇ ਬਾਈਕ ਸਵਾਰ ਹਮਲਾਵਰ ਨੇ ਪਿਸਤੌਲ ਨਾਲ ਗੋਲੀ ਚਲਾ ਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਪਹਿਲਾਂ ਉਨ੍ਹਾਂ ਨੂੰ ਬੁਢਲਾਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਨਾਜ਼ੁਕ ਹਾਲਤ ਕਾਰਨ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਹਮਲਾਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਗੰਭੀਰ ਚਿੰਤਾਵਾਂ ਖੜ੍ਹੀਆਂ ਕਰ ਦਿੱਤੀਆਂ ਹਨ।