ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਇਕਬਾਲ ਸਿੰਘ ਸੰਧੂ ਨੇ ਦਿੱਤਾ ਅਸਤੀਫ਼ਾ

ਨਿਊਜ਼ ਪੰਜਾਬ

14 ਜੁਲਾਈ,2026

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ, ਵਰਕਰ ਕਮੇਟੀ ਮੈਂਬਰ ਅਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਆਪਣੇ ਸਾਰੇ ਅਹੁਦਿਆਂ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।

ਉਨ੍ਹਾਂ ਕਿਹਾ ਕਿ ਉਹ 1996 ਤੋਂ 2026 ਤੱਕ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਪਾਰਟੀ ਦੀ ਸੇਵਾ ਕਰਦੇ ਰਹੇ, ਪਰ ਲਗਾਤਾਰ ਅਣਗੌਲਿਆ ਕੀਤੇ ਜਾਣ ਕਾਰਨ ਇਹ ਫੈਸਲਾ ਲੈਣਾ ਪਿਆ। ਸੰਧੂ ਨੇ ਦੱਸਿਆ ਕਿ ਉਹ ਤਰਨ ਤਾਰਨ ਅਤੇ ਖਡੂਰ ਸਾਹਿਬ ਤੋਂ ਵਿਧਾਨ ਸਭਾ ਚੋਣ ਲੜਨ ਦੇ ਇੱਛੁਕ ਸਨ, ਪਰ ਹਰ ਵਾਰ ਟਿਕਟ ਤੋਂ ਵਾਂਝੇ ਰਹੇ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫ਼ਾ ਸਵੀਕਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਮਰਥਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਉਹ ਆਪਣੇ ਅਗਲੇ ਰਾਜਨੀਤਿਕ ਕਦਮ ਦਾ ਐਲਾਨ ਕਰਨਗੇ।