ਨਿਊਜ਼ ਪੰਜਾਬ
15 ਜੁਲਾਈ,2026
ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੇ ਮੰਤਰੀ ਮੰਡਲ ਵਿੱਚ ਅਹਿਮ ਤਬਦੀਲੀ ਕਰਦਿਆਂ ਰਾਜ ਮੰਤਰੀ (ਸੁਤੰਤਰ ਚਾਰਜ) ਲਖਨ ਪਟੇਲ ਤੋਂ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਹੈ। ਹੁਣ ਇਸ ਵਿਭਾਗ ਦੀ ਕਮਾਨ ਖੁਦ ਮੁੱਖ ਮੰਤਰੀ ਮੋਹਨ ਯਾਦਵ ਸੰਭਾਲਣਗੇ। ਇਸ ਦੇ ਨਾਲ ਹੀ ਲਖਨ ਪਟੇਲ ਨੂੰ ਆਨੰਦ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਥਰੀਆ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਲਖਨ ਪਟੇਲ ਨੂੰ 2023 ਵਿੱਚ ਸਰਕਾਰ ਬਣਨ ਤੋਂ ਬਾਅਦ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਸਰਕਾਰ ਦੇ ਇਸ ਫ਼ੈਸਲੇ ਨੂੰ ਪ੍ਰਸ਼ਾਸਨਿਕ ਪੁਨਰਗਠਨ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।
