ਨਿਊਜ਼ ਪੰਜਾਬ
24 ਜੁਲਾਈ 2026
ਪੇਪਰ ਲੀਕ ਮਾਮਲੇ ਨੂੰ ਲੈ ਕੇ 27 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ ਆਖ਼ਿਰਕਾਰ ਆਪਣਾ ਅਨਸ਼ਨ ਖਤਮ ਕਰ ਦਿੱਤਾ। ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਮੇਦਾਂਤਾ ਹਸਪਤਾਲ ਵਿੱਚ ਉਨ੍ਹਾਂ ਨੂੰ ਜੂਸ ਪਿਲਾ ਕੇ ਭੁੱਖ ਹੜਤਾਲ ਤੋੜਵਾਈ। ਵਾਂਗਚੁਕ ਨੇ ਦੱਸਿਆ ਕਿ 65 ਸੰਸਦ ਮੈਂਬਰਾਂ ਦੀ ਅਪੀਲ, ਸਰਕਾਰ ਵੱਲੋਂ ਕੁਝ ਮੰਗਾਂ ‘ਤੇ ਲਿਖਤੀ ਭਰੋਸਾ ਅਤੇ ਦੇਸ਼ ਵਿੱਚ ਸੰਭਾਵਿਤ ਹਿੰਸਾ ਨੂੰ ਰੋਕਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ। ਦੂਜੇ ਪਾਸੇ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ‘ਤੇ ਚੱਲ ਰਿਹਾ ਅੰਦੋਲਨ ਜਾਰੀ ਹੈ ਅਤੇ ਦੇਸ਼ ਭਰ ਵਿੱਚ ਪ੍ਰਦਰਸ਼ਨਾਂ ਦਾ ਐਲਾਨ ਵੀ ਕੀਤਾ ਗਿਆ ਹੈ।
