Newspunjab
24 july,2026
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਕਰੀਬ ਦੋ ਸਾਲਾਂ ਤੋਂ ਫਰਾਰ ਚੱਲ ਰਹੇ ਉਸ ਦੇ ਵਾਂਟੇਡ ਸਾਥੀ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਵਿਕਰਮਜੀਤ ਸਿੰਘ ਅਜਨਾਲਾ ਥਾਣੇ ਵਿੱਚ ਦਰਜ ਮਾਮਲੇ ਵਿੱਚ ਲੋੜੀਂਦਾ ਸੀ ਅਤੇ ਉਹ ਕਾਠਮੰਡੂ ਵਿੱਚ ਰਹਿ ਰਿਹਾ ਸੀ। ਉਸ ਨੂੰ ਨੇਪਾਲ ਤੋਂ ਭਾਰਤ ਵਿੱਚ ਦਾਖਲ ਹੁੰਦੇ ਸਮੇਂ ਕਾਬੂ ਕੀਤਾ ਗਿਆ। ਇਸ ਕਾਰਵਾਈ ਦੌਰਾਨ ਮੋਗਾ ਦੇ ਰਹਿਣ ਵਾਲੇ ਅਮਰੀਕੀ ਨਾਗਰਿਕ ਮਨਵੀਰ ਸਿੰਘ ਢਿੱਲੋਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਵਿੱਚ ਸਹਾਇਤਾ ਕਰਨ ਵਾਲੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ। ਦੋਵਾਂ ਦੀ ਭਾਲ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਕੀਤੀ ਜਾ ਰਹੀ ਸੀ ਅਤੇ ਇਨ੍ਹਾਂ ‘ਤੇ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਜਨਾਲਾ ਥਾਣੇ ਤੋਂ ਛੁਡਵਾਉਣ ਲਈ ਹੋਏ ਹਮਲੇ ਨਾਲ ਜੁੜੇ ਮਾਮਲੇ ਵਿੱਚ ਵੀ ਦੋਸ਼ ਹਨ।
