ਨਿਊਜ਼ ਪੰਜਾਬ
24 ਜੁਲਾਈ,2026
NEET-UG 2026 ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦਾ ਗੁੱਸਾ ਲਗਾਤਾਰ ਵੱਧ ਰਿਹਾ ਹੈ। ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਜੰਤਰ-ਮੰਤਰ ‘ਤੇ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਇਸ ਦੌਰਾਨ ਸੋਨਮ ਵਾਂਗਚੁਕ ਨੇ 26 ਦਿਨਾਂ ਦੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨਾਲ ਹੋਈ ਮੀਟਿੰਗ ਵਿੱਚ CJP ਨੇ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਮੁਆਵਜ਼ਾ, ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਐਫਆਈਆਰ ਅਤੇ ਕਾਨੂੰਨੀ ਕੇਸ ਵਾਪਸ ਲੈਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਰੱਖੀ। ਸਰਕਾਰ ਨੇ ਮੁਆਵਜ਼ੇ ਅਤੇ ਕੇਸ ਵਾਪਸ ਲੈਣ ਦੀ ਮੰਗ ਨੂੰ ਸਿਧਾਂਤਕ ਤੌਰ ‘ਤੇ ਮਨਜ਼ੂਰ ਕਰਨ ਦੀ ਗੱਲ ਕਹੀ ਹੈ, ਜਦਕਿ ਸਿੱਖਿਆ ਮੰਤਰੀ ਦੇ ਅਸਤੀਫ਼ੇ ਸਬੰਧੀ ਫ਼ੈਸਲੇ ਲਈ ਹੋਰ ਸਮਾਂ ਮੰਗਿਆ ਗਿਆ ਹੈ। CJP ਦਾ ਕਹਿਣਾ ਹੈ ਕਿ ਜਦੋਂ ਤੱਕ ਧਰਮਿੰਦਰ ਪ੍ਰਧਾਨ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
