ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ਸੋਨਮ ਵਾਂਗਚੁਕ ਦਾ ਵੱਡਾ ਬਿਆਨ, ਕਿਹਾ– ਇਹ ਲੋਕਤੰਤਰ ਦੀ ਜਿੱਤ

ਨਿਊਜ਼ ਪੰਜਾਬ

25 ਜੁਲਾਈ,2026

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਨੇ ਇਸ ਨੂੰ ਲੋਕਤੰਤਰ ਅਤੇ ਵਿਦਿਆਰਥੀਆਂ ਦੀ ਏਕਤਾ ਦੀ ਜਿੱਤ ਕਰਾਰ ਦਿੱਤਾ ਹੈ।

ਸੋਸ਼ਲ ਮੀਡੀਆ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਸ਼ਾਂਤੀਪੂਰਨ ਸੰਘਰਸ਼, ਹੌਸਲੇ ਅਤੇ ਦ੍ਰਿੜ੍ਹ ਇਰਾਦੇ ਦੀ ਜਿੱਤ ਹੈ ਅਤੇ ਹੁਣ ਸਿਰਫ਼ ਜਵਾਬਦੇਹੀ ਹੀ ਨਹੀਂ, ਸਗੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਵੀ ਲਾਜ਼ਮੀ ਹਨ। ਵਾਂਗਚੁਕ ਨੇ NEET ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੇ ਮੁੱਦੇ ‘ਤੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਭੁੱਖ ਹੜਤਾਲ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਇਸ ਅੰਦੋਲਨ ਨੇ ਦੇਸ਼ ਭਰ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਨੂੰ ਹੋਰ ਮਜ਼ਬੂਤ ਕੀਤਾ।