ਹਰ ਕਣ ਵਿੱਚ ਵੱਸਦਾ ਹੈ ਪ੍ਰਮਾਤਮਾ….ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 26 ਜੁਲਾਈ 2026

ਨਿਊਜ਼ ਪੰਜਾਬ 

ਹਰ ਕਣ ਵਿੱਚ ਵੱਸਦਾ ਹੈ ਪ੍ਰਮਾਤਮਾ….ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ 

*🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੧੧ ਸਾਵਣ ੫੫੮,੨੬ ਜੁਲਾਈ ੨੦੨੬ ੴ* ☬ 🙏🙏🙏

ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

बैराड़ी महला ४ ॥

हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥

ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

अर्थ: परमात्मा का भक्त हर समय परमात्मा के गुण गाता रहता है। अगर कोई मनुख उस भक्त की निंदा (भी) करता है तो वह भक्त अपना सवभाव नहीं छोड़ता॥१॥रहाउ॥ (भक्त अपनी निंदा सुन के भी अपना सवभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को )समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है॥१॥ (भक्त जनता है कि) परमात्मा ने आप ही (अपने आप से) पञ्च तत्वों का जगत-बिखेरा हुआ है, आप ही इन पञ्च तत्वों में पांच विषय भरे हुए हैं। गुरू नानक जी कहते हैं, हे नानक! परमात्मा आप ही अपने सेवक को मिलाता है, और, आप ही (उस के अंदर से हरेक प्रकार कि) खिंच तान ख़तम करता है॥२॥३॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏