ਨਿਊਜ਼ ਪੰਜਾਬ
26 ਜੁਲਾਈ,2026
ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਵੱਡੀ ਸਫਲਤਾ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕੇਂਦਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਦੇ ਸਹਿਯੋਗ ਨਾਲ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਨੂੰ ਭਾਰਤ ਡਿਪੋਰਟ ਕਰਵਾ ਕੇ ਪੰਜਾਬ ਲਿਆਂਦਾ ਹੈ। ਕਤਲ, ਕਤਲ ਦੀ ਕੋਸ਼ਿਸ਼, NDPS ਅਤੇ ਆਰਮਜ਼ ਐਕਟ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦੇ ਇਸ ਮੁਲਜ਼ਮ ਖ਼ਿਲਾਫ਼ ਪੰਜਾਬ ਵਿੱਚ ਚਾਰ ਕਤਲ ਦੇ ਕੇਸ ਦਰਜ ਹਨ। ‘ਆਪ੍ਰੇਸ਼ਨ ਨੋਮੈਡ ਹੰਟ’ ਤਹਿਤ ਕਰੀਬ ਛੇ ਮਹੀਨੇ ਚੱਲੀ ਮੁਹਿੰਮ ਤੋਂ ਬਾਅਦ ਇਹ ਕਾਰਵਾਈ ਸੰਭਵ ਹੋਈ। ਹੁਣ ਪੁਲਿਸ ਉਸ ਤੋਂ ਪੁੱਛਗਿੱਛ ਕਰਕੇ ਉਸ ਦੇ ਅਪਰਾਧਿਕ ਨੈੱਟਵਰਕ ਅਤੇ ਵਿਦੇਸ਼ੀ ਸੰਪਰਕਾਂ ਬਾਰੇ ਡੂੰਘਾਈ ਨਾਲ ਜਾਂਚ ਕਰੇਗੀ।
