ਲੁਧਿਆਣਾ ਵਣ ਮੰਡਲ ਦੀ 69 ਏਕੜ ਹੋਰ ਜ਼ਮੀਨ ਨਜਾਇਜ਼ ਕਬਜ਼ੇ ਤੋਂ ਹੋਈ ਮੁਕਤ

-ਪਿੰਡ ਉਧੋਵਾਲ ਖੁਰਦ ਵਿਖੇ ਕੀਤੀ ਕਾਰਵਾਈ
-ਹੁਣ ਤੱਕ ਛੁਡਵਾਈ 773 ਏਕੜ ਜ਼ਮੀਨ ਕੀਤੀ ਜਾ ਰਹੀ ਜੰਗਲਾਤ ਵਜੋਂ ਵਿਕਸਤ
ਲੁਧਿਆਣਾ, 22 ਜੂਨ ( ਨਿਊਜ਼ ਪੰਜਾਬ )-ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਸੂਬਾ ਵਾਸੀਆਂ ਨੂੰ ਸ਼ੁੱਧ ਵਾਤਾਵਰਣਯੁਕਤ ਆਲਾ ਦੁਆਲਾ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦੋਂ ਜੰਗਲਾਤ ਵਿਭਾਗ ਨੇ ਸਮਰਾਲਾ ਰੇਂਜ ਖੇਤਰ ਵਿੱਚ 69.4 ਏਕੜ ਹੋਰ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਇਸ ਨੂੰ ਜੰਗਲਾਤ ਖੇਤਰ ਵਜੋਂ ਵਿਕਸਤ ਕਰਨ ਲਈ ਰਾਹ ਪੱਧਰਾ ਕਰਵਾ ਲਿਆ। ਦੱਸਣਯੋਗ ਹੈ ਕਿ ਲੁਧਿਆਣਾ ਮੰਡਲ ਅਧੀਨ ਹੁਣ ਤੱਕ 773 ਏਕੜ ਰਕਬੇ ਨੂੰ ਨਜ਼ਾਇਜ਼ ਕਬਜਿਆਂ ਤੋਂ ਮੁਕਤ ਕਰਵਾ ਕੇ ਇਸ ਨੂੰ ਜੰਗਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਚਰਨਜੀਤ ਸਿੰਘ, ਆਈ.ਐਫ.ਐਸ. ਵਣ ਮੰਡਲ ਅਫਸਰ ਲੁਧਿਆਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਵਿਭਾਗ ਵੱਲੋਂ ਪਿੰਡ ਉਧੋਵਾਲ ਖੁਰਦ ਵਿਖੇ 69.4 ਏਕੜ ਜੰਗਲਾਤ ਜ਼ਮੀਨ ਨੂੰ ਨਜਾਇਜ਼ ਕਬਜਿਆਂ ਤੋਂ ਮੁਕਤ ਕਰਵਾ ਲਿਆ ਹੈ। ਇਸ ਜ਼ਮੀਨ ‘ਤੇ ਲੰਮੇ ਸਮੇਂ ਤੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜੋ ਕਿ ਵਿਭਾਗੀ ਚਾਰਾਜੋਈ ਤੋਂ ਬਾਅਦ ਖ਼ਤਮ ਕਰਵਾਇਆ ਗਿਆ ਹੈ। ਜਿਸ ਲਈ ਜੰਗਲਾਤ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਦੀ ਸੁਯੋਗ ਰਹਿਨੁਮਾਈ, ਵਣ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਸ਼ਰਮਾ ਦੀ ਯੋਗ ਅਗਵਾਈ ਵਿੱਚ ਕੰਮ ਕੀਤਾ ਗਿਆ। ਉਨ•ਾਂ ਕਿਹਾ ਅੱਜ ਛੁਡਵਾਈ ਜ਼ਮੀਨ ‘ਤੇ ਵੀ ਅੱਜ ਤੋਂ ਹੀ ਪੌਦੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ।
ਉਨ•ਾਂ ਹੋਰ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਣ ਮੰਡਲ ਵਿੱਚ ਕਾਫੀ ਲੰਬੇ ਸਮੇਂ ਤੋਂ ਭੂਮੀ ਮਾਫੀਆ ਵੱਲੋਂ ਵਣ ਵਿਭਾਗ ਦੀਆਂ ਬਹੁਤ ਸਾਰੀਆਂ ਵਡਮੁੱਲੀ ਕੀਮਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਾ ਚੱਲਿਆ ਆ ਰਿਹਾ ਸੀ।ਵਿਭਾਗ ਵੱਲੋਂ ਪੰਜਾਬ ਸਰਕਾਰ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਵਣ ਰਕਬੇ ਨੂੰ ਨਾਜ਼ਾਇਜ ਕਬਜ਼ੇ ਤੋਂ ਮੁਕਤ ਕਰਾਉਣ ਲਈ ਕਾਫੀ ਯਤਨ ਕੀਤੇ ਗਏ ਅਤੇ 773 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ ਗਿਆ ਹੈ। ਹੁਣ ਇਸ ਰਕਬੇ ‘ਤੇ ਪੌਦੇ ਲਗਾਉਣ ਲਈ ਯੋਜਨਾਬੱਧ ਤਰੀਕੇ ਨਾਲ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ।
ਉਨ•ਾਂ ਦੱਸਿਆ ਕਿ ਇਸ ਤੋਂ ਪਹਿਲਾਂ ਛੁਡਾਏ ਗਏ ਨਜਾਇਜ਼ ਕਬਜ਼ਿਆਂ ਤਹਿਤ ਮੱਤੇਵਾੜਾ ਰੇਂਜ ਵਿੱਚ ਪੈਂਦੇ ਹੈਦਰ ਨਗਰ ਜੰਗਲ ਵਿੱਚ 175 ਏਕੜ, ਹਾਦੀਵਾਲ ਜੰਗਲ ਵਿੱਚ 79 ਏਕੜ, ਗੌਪਾਲਪੁਰ ਬੁਲੰਦੇਵਾਲ ਜੰਗਲ ਵਿੱਚ 19 ਏਕੜ ਅਤੇ ਸਲੇਮੁਪਰ ਜੰਗਲ ਵਿੱਚ 2 ਏਕੜ ਜ਼ਮੀਨ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ। ਇਸੇ ਤਰ•ਾਂ ਜਗਰਾਓਂ ਰੇਂਜ ਵਿੱਚ ਪੈਂਦੇ ਕੋਟ ਉਮਰਾ ਜੰਗਲ ਵਿੱਚ 147 ਏਕੜ, ਗੋਰਸੀਆਂ ਖਾਨ ਮੁਹੰਮਦ ਜੰਗਲ ਵਿੱਚ 80 ਏਕੜ ਅਤੇ ਸਮਰਾਲਾ ਰੇਂਜ ਵਿੱਚ ਪੈਂਦੇ ਰੋੜ ਮਾਜਰੀ ਜੰਗਲ ਵਿੱਚ 70 ਏਕੜ, ਲਾਡੋਵਾਲ, ਪਿੰਡ ਮੰਡ-ਝਰੌਦੀ ਨੇੜੇ 25 ਏਕੜ ਜ਼ਮੀਨ ਅਤੇ ਪਿੰਡ ਮੰਡ-ਉਦੋਵਾਲ ਵਿੱਚੋਂ 35 ਏਕੜ ਵਿੱਚੋਂ ਨਜਾਇਜ਼ ਕਬਜ਼ੇ ਉਠਾਏ ਗਏ ਹਨ।