ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਸਰਹੱਦ ਪਾਰ ਹਥਿਆਰ-ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼, 4 ਮੁਲਜ਼ਮ ਗ੍ਰਿਫ਼ਤਾਰ

ਨਿਊਜ਼ ਪੰਜਾਬ

27 ਜੁਲਾਈ,2026

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਅਤੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ 30 ਬੋਰ ਪਿਸਤੌਲ, 2.015 ਕਿਲੋ ਹੈਰੋਇਨ, 5 ਲੱਖ ਰੁਪਏ ਦੀ ਡਰੱਗ ਮਨੀ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਮੁਤਾਬਕ ਗਿਰੋਹ ਸਰਹੱਦ ਪਾਰ ਬੈਠੇ ਸਮੱਗਲਰਾਂ ਅਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਰਾਹੀਂ ਭੇਜੀਆਂ ਗਈਆਂ ਖੇਪਾਂ ਨੂੰ ਅੱਗੇ ਸਪਲਾਈ ਕਰਦਾ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੇ ਫਾਰਵਰਡ-ਬੈਕਵਰਡ ਲਿੰਕਾਂ ਅਤੇ ਵਿੱਤੀ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਰੈਕੇਟ ਦਾ ਪਰਦਾਫਾਸ਼ ਕਰਕੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।