AAP ਦਾ ਪੰਜਾਬ ‘ਚ ਵੱਡਾ ਸੰਗਠਨਾਤਮਕ ਫੇਰਬਦਲ, ਜਗਰੂਪ ਸਿੰਘ ਸੇਖਵਾਂ ਬਣੇ ਸੂਬਾ ਉਪ ਪ੍ਰਧਾਨ; 3 ਹਲਕਿਆਂ ਨੂੰ ਮਿਲੇ ਨਵੇਂ ਇੰਚਾਰਜ

ਨਿਊਜ਼ ਪੰਜਾਬ

28 ਜੁਲਾਈ,2026

ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਡਾ ਸੰਗਠਨਾਤਮਕ ਫੇਰਬਦਲ ਕੀਤਾ ਹੈ। ਪਾਰਟੀ ਨੇ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਦਾ ਨਵਾਂ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ, ਜਦਕਿ ਜਲੰਧਰ ਉੱਤਰੀ, ਫਤਿਹਗੜ੍ਹ ਚੂੜੀਆਂ ਅਤੇ ਪੱਟੀ ਵਿਧਾਨ ਸਭਾ ਹਲਕਿਆਂ ਲਈ ਵੀ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ।

ਨਵੀਂ ਸੂਚੀ ਅਨੁਸਾਰ ਵਿਨੀਤ ਧੀਰ ਨੂੰ ਜਲੰਧਰ ਉੱਤਰੀ, ਹਰਜੋਬਨਜੀਤ ਸਿੰਘ ਰੰਧਾਵਾ (ਜੋਬਨ ਰੰਧਾਵਾ) ਨੂੰ ਫਤਿਹਗੜ੍ਹ ਚੂੜੀਆਂ ਅਤੇ ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ) ਨੂੰ ਪੱਟੀ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈਕਮਾਨ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਭਰੋਸਾ ਜਤਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ ਭਲਾਈ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।