ਦੇਵ ਆਨੰਦ ਦੇ ਪੁੱਤਰ ਸੁਨੀਲ ਆਨੰਦ ਦਾ ਦਿਹਾਂਤ, 70 ਸਾਲ ਦੀ ਉਮਰ ‘ਚ ਲੰਡਨ ‘ਚ ਲਿਆ ਆਖ਼ਰੀ ਸਾਹ

ਨਿਊਜ਼ ਪੰਜਾਬ

29 ਜੁਲਾਈ,2026

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ, ਨਿਰਦੇਸ਼ਕ ਅਤੇ ਦਿੱਗਜ ਅਦਾਕਾਰ ਦੇਵ ਆਨੰਦ ਦੇ ਪੁੱਤਰ ਸੁਨੀਲ ਆਨੰਦ ਦਾ 70 ਸਾਲ ਦੀ ਉਮਰ ਵਿੱਚ ਲੰਡਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਨੇ ਉਸੇ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ, ਜਿੱਥੇ 2011 ਵਿੱਚ ਉਨ੍ਹਾਂ ਦੇ ਪਿਤਾ ਦੇਵ ਆਨੰਦ ਦਾ ਵੀ ਦੇਹਾਂਤ ਹੋਇਆ ਸੀ। ਭਤੀਜੀ ਜ਼ੀਨਾ ਨਾਰੰਗ ਨੇ ਅਧਿਕਾਰਤ ਬਿਆਨ ਜਾਰੀ ਕਰਕੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ ਅਤੇ ਇਸ ਔਖੇ ਸਮੇਂ ਦੌਰਾਨ ਪਰਿਵਾਰ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਸੁਨੀਲ ਆਨੰਦ ਨੇ 1984 ਵਿੱਚ ਫ਼ਿਲਮ ਆਨੰਦ ਔਰ ਆਨੰਦ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਬਾਅਦ ਵਿੱਚ ਉਨ੍ਹਾਂ ਨੇ ਨਵਕੇਤਨ ਫ਼ਿਲਮਜ਼ ਦੀ ਕਮਾਨ ਸੰਭਾਲਦਿਆਂ ਆਪਣੇ ਪਿਤਾ ਦੀ ਸਿਨੇਮਾਈ ਵਿਰਾਸਤ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੇ ਦਿਹਾਂਤ ਨਾਲ ਫ਼ਿਲਮ ਜਗਤ ਵਿੱਚ ਸੋਗ ਦੀ ਲਹਿਰ ਹੈ।