ਅਬੋਹਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਮਗਰੋਂ ਮਚੀ ਹੜਕੰਪ

ਨਿਊਜ਼ ਪੰਜਾਬ

29 ਜੁਲਾਈ,2026

ਅਬੋਹਰ ਵਿੱਚ ਬੁੱਧਵਾਰ ਸਵੇਰੇ ਕਈ ਪ੍ਰਮੁੱਖ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਐਸਪਸ਼ਨ ਕਾਨਵੈਂਟ ਸਕੂਲ, ਡੀਏਵੀ ਸਕੂਲ ਸਮੇਤ ਹੋਰ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਭਰੀ ਈਮੇਲ ਵਿੱਚ ਦੁਪਹਿਰ 1:30 ਵਜੇ ਦਾ ਸਮਾਂ ਦਰਜ ਹੋਣ ਕਾਰਨ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।